ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ 31 ਹੋਪਰ ਟਿੱਪਰਾਂ ਨੂੰ ਦਿੱਤੀ ਹਰੀ ਝੰਡੀ
Sri Muktsar Sahib, Muktsar | Oct 17, 2025
ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੱਛ ਭਾਰਤ ਮਿਸ਼ਨ ਅਧੀਨ ਪੰਜਾਬ ਸਰਕਾਰ ਦੇ ਸਹਿਯੋਗ ਸਦਕਾ ਦਫਤਰ ਨਗਰ ਕੌਂਸਲ, ਸ੍ਰੀ ਮੁਕਤਸਰ ਸਾਹਿਬ ਵਿਖੇ ਕੂੜਾ ਕੁਲੈਕਸ਼ਨ ਲਈ ਖਰੀਦੇ ਗਏ 31 ਹੋਪਰ ਟਿੱਪਰਾਂ ਅਤੇ 2 ਫਾਈਰਬ੍ਰਿਗੇਡ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵਿਸ਼ੇਸ਼ ਤੌਰ ਤੇ ਹਾਜਰ ਰਹੇ।