ਪਟਿਆਲਾ: ਪਿੰਡ ਸੱਸਾ ਦੇ ਨੇੜੇ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 13 ਬੋਤਲਾਂ ਨਜਾਇਜ਼ ਸ਼ਰਾਬ ਨਾਲ ਕੀਤਾ ਕਾਬੂ
ਥਾਣਾ ਪਸਿਆਣਾ ਦੀ ਪੁਲਿਸ ਦੇ ਵੱਲੋਂ ਪਿੰਡ ਸੱਸਾ ਦੇ ਨੇੜੇ ਨਾਕਾਬੰਦੀ ਦੌਰਾਨ ਜਦੋਂ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸਦੇ ਕੋਲੋਂ 13 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈਆਂ। ਇਸ ਉਪਰੰਤ ਉਕਤ ਵਿਅਕਤੀ ਹਰਵਿੰਦਰ ਸਿੰਘ ਵਾਸੀ ਅਮਾਮ ਨਗਰ ਦੇ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ।