ਪਟਿਆਲਾ: ਆਪਣੀਆਂ ਮੰਗਾਂ ਨੂੰ ਲੈਕੇ ਜੰਗਲਾਤ ਕਾਮਿਆਂ ਨੇ ਡਿਪਟੀ ਕਮਿਸ਼ਨਰ ਪਟਿਆਲਾ ਦਫਤਰ ਅੱਗੇ ਲਾਇਆ ਧਰਨਾ
ਜੰਗਲਾਤ ਕਾਮਿਆਂ ਦੀ ਤਾਲਮੇਲ ਕਮੇਟੀ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫਤਰ ਅੱਗੇ ਇਕੱਠੇ ਹੋਏ। ਕਾਮਿਆਂ ਨੇ ਉਲੀਕੇ ਪ੍ਰੋਗਰਾਮ ਤਹਿਤ ਜਦੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਕੋਠੀ ਵੱਲ ਰੋਸ ਮਾਰਚ ਸ਼ੁਰੂ ਕੀਤਾ ਤਾਂ ਪੁਲਿਸ ਅਤੇ ਪ੍ਰਸ਼ਾਸਨ ਸਤਰਕ ਹੋ ਗਏ। ਕਾਮਿਆਂ ਨੇ ਇਹ ਧਰਨਾ ਆਪਣੇ ਸਾਥੀਆਂ ਦੀ ਮੁੜ ਬਹਾਲੀ ਲਈ ਲਗਾਇਆ ਸੀ।