ਮਜੀਠਾ: ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਥਾਣਾ ਕੱਥੂਨੰਗਲ ਪੁਲਿਸ ਪਾਰਟੀ ਵੱਲੋਂ ਅੱਡਾ ਜੈਂਤੀਪੁਰ ਤੋਂ ਲੰਘਣ ਵਾਲੇ ਵਾਹਨਾਂ ਦੀ ਕੀਤੀ ਗਈ ਚੈਕਿੰਗ
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਥਾਣਾ ਕੱਥੂਨੰਗਲ ਪੁਲਿਸ ਵੱਲੋਂ ਡੀ ਐਸ ਪੀ ਮਜੀਠਾ ਦੀ ਅਗਵਾਈ ਹੇਠ ਅੰਮ੍ਰਿਤਸਰ ਪਠਾਨਕੋਟ ਮੁੱਖ ਮਾਰਗ 'ਤੇ ਸਥਿਤ ਅੱਡਾ ਜੈਂਤੀਪੁਰ ਵਿਖੇ ਲੰਘਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉਹਨਾਂ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸਿਆ ਨਹੀਂ ਜਾਵੇਗਾ ਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਪੁਲਿਸ ਦਾ ਸਹਿਯੋਗ ਕੀਤਾ ਜਾਵੇ।