ਬਾਘਾ ਪੁਰਾਣਾ: ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਮਹਾਂਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਪਿੰਡ ਰਾਜੇਆਣਾ ਤੋੰ ਕਿਰਤੀ ਕਿਸਾਨ ਯੂਨੀਅਨ ਦਾ ਜੱਥਾ ਹੋਇਆ ਰਵਾਨਾ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਖੇ ਦੇਸ਼ ਪੱਧਰੀ ਮਹਾਂਪੰਚਾਇਤ ਹੋਣ ਜਾ ਰਹੀ ਹੈ। ਮਹਾਂਪੰਚਾਇਤ ਨੂੰ ਸਫ਼ਲ ਬਣਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ ਦੇ ਕਿਸਾਨ ਪਿੰਡ ਰਾਜੇਆਣਾ ਤੋੰ ਦਿੱਲੀ ਲਈ ਰਵਾਨਾ ਹੋਏ।