ਤਰਨਤਾਰਨ: ਝੋਨੇ ਦੀ ਖਰੀਦ 'ਤੇ ਪੰਜਾਬ ਸਰਕਾਰ ਦਾ ਵੱਡਾ ਬਿਆਨ, ਮੰਡੀਆਂ ਵਿੱਚ ਹੋਵੇਗਾ ਦਾਣਾ-ਦਾਣਾ ਖਰੀਦ
ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਰਨ ਤਾਰਨ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਰੱਖਿਆ ਹੈ ਅਤੇ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਾ ਆਉਣ ਦਾ ਭਰੋਸਾ ਦਿੱਤਾ ਹੈ।