ਪਟਿਆਲਾ: PRTC ਦੇ ਨਵੇਂ ਐਮ.ਡੀ. ਬਣੇ ਜਸ਼ਨਪ੍ਰੀਤ ਕੌਰ ਗਿੱਲ, ਸੇਵਾਵਾਂ ਨੂੰ ਬਿਹਤਰ ਬਣਾਉਣਾ ਮੁੱਖ ਟੀਚਾ
ਪੀ.ਸੀ.ਐਸ. ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ PRTC ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਸਵਾਰੀਆਂ ਨੂੰ ਬਿਹਤਰ, ਸੁਰੱਖਿਅਤ ਅਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਗੱਲ ਕਹੀ ਹੈ।