ਗੁਰੂ ਹਰਸਹਾਏ: ਲਾ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਦੇ ਹੋਏ ਗੁਰੂ ਹਰਸਹਾਏ ਦੀ ਪੁਲਿਸ ਵੱਲੋਂ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ
2024 ਦੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਪੁਲਿਸ ਪਾਰਟੀ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾ ਰਹੀ ਹੈ ਤੇ ਬੀਐਸਐਫ ਦੇ ਜਵਾਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ । ਜਿਸ ਦੇ ਚਲਦਿਆਂ ਵੀਰਵਾਰ ਨੂੰ 4 ਵਜੇ ਤੋਂ ਲੈ ਕੇ 6 ਵਜੇ ਤੱਕ ਸ਼ਹਿਰ ਗੁਰੂਹਰਸਹਾਏ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਸਭ ਡਿਵੀਜ਼ਨ ਗੁਰੂਹਰਸਹਾਏ ਦੇ ਡੀਐਸਪੀ ਅਤੁਲ ਸੋਨੀ ਵੱਲੋਂ ਸ਼ਰਾਰਤੀ ਅਨਸਰਾਂ ਦਾ ਆਮ ਲੋਕਾਂ ਦੇ ਦਿਲਾਂ ਵਿੱਚੋਂ ਡਰ ਕੱਢਣ ਦੇ ਲਈ ਫਲੈਗ ਮਾਰਚ ਕੱਢਿਆ ਗਿਆ ।