ਮੁਕਤਸਰ: ਨਰਮੇ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ : ਮੁੱਖ ਖੇਤੀਬਾੜੀ ਅਫਸਰ
ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਸਾਂਝੀ ਕੀਤੀ ਗਈ।