ਮੁਕਤਸਰ: ਜ਼ਿਲ੍ਹਾ ਪੁਲਿਸ ਵੱਲੋਂ ਚੈਕਿੰਗ ਦੌਰਾਨ 40 ਸਕੂਲ ਬੱਸਾਂ ਦੇ ਕੀਤੇ ਗਏ ਚਲਾਨ : ਐਸਐਸਪੀ
ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲਾ ਪੁਲਿਸ ਵੱਲੋਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਿਲ੍ਹੇ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸ਼ਾਮ ਕਰੀਬ 5 ਵਜ਼ੇ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ ਦਸਤਾਵੇਜਾਂ ਦੀ ਘਾਟ ਅਤੇ ਸੁਰੱਖਿਆ ਮਾਪਦੰਡ ਤੇ ਖਰਾ ਨਾ ਉਤਰਨ ਵਾਲੀਆਂ 40 ਸਕੂਲ ਬੱਸਾਂ ਦੇ ਚਲਾਨ ਕੀਤੇ ਹਨ।