ਪਠਾਨਕੋਟ: ਜ਼ਿਲ੍ਹਾ ਸਵੀਪ ਟੀਮ ਵੱਲੋਂ ਆਦਰਸ਼ ਓਲਡ ਏਜ਼ ਹੋਮ ਵਿਖੇ ਕਰਵਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ
ਜ਼ਿਲ੍ਹਾ ਸਵੀਪ ਟੀਮ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਜ਼ਿਲ੍ਹਾ ਨੋਡਲ ਅਫ਼ਸਰ ਕਮ ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸਰਦਾਰ ਗੁਰਪ੍ਰੀਤ ਸਿੰਘ ਅਤੇ ਡੀ.ਐਸ.ਐਸ.ਓ. ਅਸ਼ੀਸ਼ ਇੰਦਰ ਸਿੰਘ ਦੀ ਪ੍ਰਧਾਨਗੀ ਹੇਠ ਆਦਰਸ਼ ਓਲਡ ਏਜ ਹੋਮ ਪਠਾਨਕੋਟ ਵਿਖੇ ਸਵੀਪ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ ਮੁੱਖ ਮਹਿਮਾਨ ਵਜੋਂ ਹਾਜਰ ਹੋਏ।