ਜਲੰਧਰ 1: ਡੀਸੀ ਦਫਤਰ ਦੇ ਬਾਹਰ ਪੰਜਾਬ ਸਰਕਾਰ ਦੀ ਲੈਂਡ ਪੁਲਿੰਗ ਨੀਤੀ ਦੇ ਖਿਲਾਫ ਕਿਸਾਨਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
ਕਿਸਾਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਜਿਹੜੀ ਲੈਂਡ ਪੋਲਿੰਗ ਨੀਤੀ ਕਿਸਾਨਾਂ ਲਈ ਲੈ ਕੇ ਆਈ ਹੈ ਉਹ ਕਿਸਾਨ ਮਾਰੂ ਨੀਤੀ ਹੈ ਅਤੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਇਸ ਨੀਤੀ ਦਾ ਵਿਰੋਧ ਕਰ ਰਹੇ ਹਨ। ਉਹਨਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇੱਕ ਪਾਸੇ ਇਹ ਕਹਿ ਰਹੀ ਹੈ ਕਿ ਉਹ ਕਿਸਾਨਾਂ ਦੇ ਹੱਕ ਦੇ ਲਈ ਖੜੀ ਹੈ ਦੂਜੇ ਪਾਸੇ ਪੰਜਾਬ ਸਰਕਾਰ ਹੀ ਕਿਸਾਨਾਂ ਦੇ ਲਈ ਗਲਤ ਨੀਤੀਆਂ ਲੈ ਕੇ ਆ ਰਹੀ ਹੈ