ਅੰਮ੍ਰਿਤਸਰ 2: ਜੰਡਿਆਲਾ ਗੁਰੂ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਬੱਸ ਰਵਾਨਾ, ਸੰਗਤਾਂ ਨੂੰ ਮਿਲ ਰਿਹਾ ਲਾਭ
ਜੰਡਿਆਲਾ ਗੁਰੂ ਦੇ ਪਿੰਡ ਗਹਿਰੀ ਮੰਡੀ ਤੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਇਹ ਸੰਗਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰੇਗੀ। ਹੁਣ ਤੱਕ ਪੰਜਾਬ ਵਿੱਚ 5 ਲੱਖ ਤੋਂ ਵੱਧ ਸ਼ਰਧਾਲੂ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ।