ਲੰਬੀ ਹਲਕੇ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਰਿਹਾਇਸ਼ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Sri Muktsar Sahib, Muktsar | Sep 22, 2025
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੰਬੀ ਹਲਕੇ ਵਿਖੇ ਸਥਿਤ ਆਪਣੀ ਰਿਹਾਇਸ਼ ਵਿਖੇ ਪਹੁੰਚੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਹਨਾਂ ਦਾ ਹੱਲ ਵੀ ਕੀਤਾ। ਸਵੇਰ ਦੇ 11 ਵਜ਼ੇ ਸੋਸ਼ਲ ਮੀਡੀਆ ਪੇਜ ਤੇ ਸਾਂਝੀ ਕੀਤੀ ਜਾਣਕਾਰੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਉਹਨਾਂ ਦੀ ਜ਼ਿਆਦਾਤਰ ਕੋਸ਼ਿਸ਼ ਹੁੰਦੀ ਹੈ ਕਿ ਮੁਸ਼ਕਿਲਾਂ ਲੈ ਕੇ ਪਹੁੰਚੇ ਲੋਕਾਂ ਦੀ ਪਰੇਸ਼ਾਨੀ ਨੂੰ ਮੌਕੇ ਤੇ ਹੀ ਹੱਲ ਕੀਤਾ ਜਾ ਸਕੇ।