ਪਟਿਆਲਾ: ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋਏ ਧਰਮਵੀਰ ਗਾਂਧੀ ਨਾਲ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਕੀਤੀ ਮੁਲਾਕਾਤ
ਜ਼ਿਕਰ ਯੋਗ ਹੈ ਕਿ ਬੀਤੇ ਦਿਨੀ ਸਾਬਕਾ ਸਾਂਸਦ ਡਾਕਟਰ ਧਰਮਵੀਰ ਗਾਂਧੀ ਦੇ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਹਲਕਾ ਅਮਲੋਹ ਦੇ ਕਾਂਗਰਸ ਪਾਰਟੀ ਤੋਂ ਸਾਬਕਾ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਡਾਕਟਰ ਧਰਮਵੀਰ ਗਾਂਧੀ ਪਟਿਆਲਾ ਜ਼ਿਲ੍ਹੇ ਦੇ ਵਿੱਚ ਚੰਗੀ ਰਾਜਨੀਤੀ ਸਥਾਪਿਤ ਕਰਕੇ ਕਾਂਗਰਸ ਪਾਰਟੀ ਨੂੰ ਹੇਠਲੇ ਪੱਧਰ ਤੋਂ ਮਜਬੂਤ ਕਰਨ ਦੇ ਵਿੱਚ ਸਹਾਈ ਸਿੱਧ ਹੋਣਗੇ