ਗਿੱਦੜਬਾਹਾ: ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਪਿੰਡ ਬੁੱਟਰ ਸਰੀਂਹ ਵਿਖੇ ਕਿਸਾਨ ਜਥੇਬੰਦੀਆਂ ਨੇ ਕੀਤਾ ਵਿਰੋਧ
ਫਰੀਦਕੋਟ ਲੋਕ ਸਭਾ ਹਲਕੇ ਤੋੰ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਅੱਜ ਜਦ ਚੋਣ ਪ੍ਰਚਾਰ ਲਈ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਹਲਕਾ ਗਿੱਦੜਬਾਹਾ ਅਧੀਨ ਪੈਂਦੇ ਪਿੰਡ ਬੁੱਟਰ ਸ਼ਰੀਹ ਵਿਖੇ ਪਹੁੰਚੇ । ਤਾਂ ਇਸ ਦੌਰਾਨ ਇਕੱਤਰ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਉਹਨਾਂ ਦਾ ਵਿਰੋਧ ਕੀਤਾ ਅਤੇ ਕਿਸਾਨਾਂ ਨੇ ਉਹਨਾਂ ਤੋੰ ਸਵਾਲ ਕੀਤੇ।