ਮਲੋਟ: ਕੈਬਨਿਟ ਮੰਤਰੀ ਖੁੱਡੀਆਂ ਨੇ ਬਾਰਿਸ਼ ਨਾਲ ਪ੍ਰਭਾਵਿਤ ਪਿੰਡ ਰੱਤਾਟਿੱਬਾ ਦੇ ਪਰਿਵਾਰਾਂ ਨੂੰ ਮਾਲੀ ਸਹਾਇਤਾ ਸਬੰਧੀ ਤਕਸੀਮ ਕੀਤੇ ਸੈਕਸ਼ਨ ਪੱਤਰ
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਲੰਬੀ ਹਲਕੇ ਦੇ ਪਿੰਡ ਰੱਤਾਟਿੱਬਾ ਦੇ 256 ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਲਈ ਮਾਲੀ ਸਹਾਇਤਾ ਸਬੰਧੀ ਸੈਂਕਸ਼ਨ ਪੱਤਰ ਤਕਸੀਮ ਕੀਤੇ ਗਏ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੀ ਦਿਨੀ ਹੋਈ ਭਾਰੀ ਬਾਰਿਸ਼ ਦੌਰਾਨ ਲੋਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ‘ਚ ਕਈ ਘਰਾਂ ਦੀਆਂ ਛੱਤਾਂ ਡਿੱਗੀਆਂ ਹਨ ਅਤੇ ਹੋਰ ਵੀ ਨੁਕਸਾਨ ਹੋਇਆ ਹੈ