ਅੰਮ੍ਰਿਤਸਰ 2: ਅੰਮ੍ਰਿਤਪਾਲ ਸਿੰਘ ਦੀ ਪੈਰੋਲ ਲਈ ਅਦਾਲਤ 'ਚ ਮੁੜ ਅਰਜ਼ੀ, ਦਾਦੀ ਦੀਆਂ ਰਸਮਾਂ ਲਈ ਮੰਗੀ ਇਜਾਜ਼ਤ
ਖਡੂਰ ਸਾਹਿਬ ਦੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਸਮੇਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਪੈਰੋਲ ਲਈ ਅੰਮ੍ਰਿਤਸਰ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਹੈ। 21, 22 ਅਤੇ 23 ਨਵੰਬਰ ਨੂੰ ਦਾਦੀ ਮਾਤਾ ਚਰਨ ਕੌਰ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਇਜਾਜ਼ਤ ਮੰਗੀ ਗਈ ਹੈ। ਪੰਜਾਬ ਸਰਕਾਰ ਨੇ ਜਵਾਬ ਲਈ ਕੱਲ੍ਹ ਤੱਕ ਦਾ ਸਮਾਂ ਮੰਗਿਆ ਹੈ।