ਖੰਨਾ: ਖੰਨਾ 'ਚ ਅਕਾਲੀ ਦਲ ਨੂੰ ਵੱਡਾ ਝੱਟਕਾ, ਗੁਰਦੀਪ ਸਿੰਘ ਨੀਟੂ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਸਾਥੀਆਂ ਸਣੇ ਆਮ ਆਦਮੀ ਪਾਰਟੀ 'ਚ ਸ਼ਾਮਿਲ।
ਆਮ ਆਦਮੀ ਪਾਰਟੀ ਨੂੰ ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਗੁਰਦੀਪ ਸਿੰਘ ਨੀਟੂ ਸਾਬਕਾ ਜਿਲ੍ਹਾ ਪ੍ਰੀਸ਼ਦ ਮੈਂਬਰ ਆਪਣੇ ਸਾਥੀਆਂ ਸਣੇ ਅਕਾਲੀ ਦਲ ਨੂੰ ਛੱਡ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ,ਗੁਰਦੀਪ ਸਿੰਘ ਨੀਟੂ ਨੇ ਕਿਹਾ ਕਿ ਉਹਨਾਂ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਹੈ