ਮਲੋਟ: ਕੈਬਨਿਟ ਮੰਤਰੀ ਖੁੱਡੀਆਂ ਨੇ ਮੁਕਤਸਰ ਵਿਖੇ 14 ਨਵੰਬਰ ਨੂੰ ਹੋ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆਉਣ ਲਈ ਸੰਗਤ ਨੂੰ ਕੀਤੀ ਅਪੀਲ
Malout, Muktsar | Nov 12, 2025 ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਾਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਬਾਬਾ ਜੈਤਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਿਤੀ 14-11-2025 ਦਿਨ ਸ਼ੁੱਕਰਵਾਰ ਨੂੰ ਸ਼ਾਮ 5:30 ਵਜੇ ਹੋ ਰਹੇ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆਉਣ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸੰਗਤ ਨੂੰ ਅਪੀਲ ਕੀਤੀ ਹੈ।