ਮੁਕਤਸਰ: ਕੋਟਕਪੂਰਾ ਰੋਡ 'ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਖਿਲਾਫ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਵੱਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ । ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਭੱਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ਤੇ ਪ੍ਰਾਇਵੇਟ ਕੰਪਨੀਆ ਦੇ ਜਰੀਏ ਸਕਾਡਾ ਸਿਸਟਮ ਲਗਾ ਕੇ ਨਿੱਜੀਕਰਨ/ਪੰਚਾਇਤੀਕਰਨ ਕੀਤਾ ਜਾ ਰਿਹਾ ਹੈ।