ਭੁਲੱਥ: ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭੁਲੱਥ ਹੜ੍ਹ ਪ੍ਰਭਾਵਿਤ ਮੰਡ ਖੇਤਰ ਦਾ ਕੀਤਾ ਦੌਰਾ
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਬ ਡਿਵੀਜ਼ਨ ਭਲੱਥ ਮੰਡ ਖੇਤਰ ਚ ਆਏ ਦਰਿਆਈ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਸਭ ਤੋਂ ਪਹਿਲਾਂ ਮੰਡ ਕੂਕਾ, ਮੰਡ ਸਰਦਾਰ ਸਿੰਘ ਵਾਲਾ ਪਹੁੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਇਸ ਸਬੰਧੀ ਜ਼ਿਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲੈ ਆਂਦਾ ਹੈ ਅਤੇ ਸਰਕਾਰ ਇਸ ਸਬੰਧੀ ਜਲਦ ਹੀ ਲੋੜੀਂਦੇ ਕਦਮ ਚੁਕਣ।