ਬਾਘਾ ਪੁਰਾਣਾ: ਜ਼ਿਲ੍ਹੇ ਦੇ ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦੇ ਦਫਤਰ ਦਾ ਕੀਤਾ ਗਿਆ ਘਿਰਾਓ, ਕੀਤਾ ਰੋਸ ਪ੍ਰਦਰਸ਼ਨ
ਬੀਡੀਪੀਓ ਦਫਤਰ ਦੇ ਬਾਹਰ ਮਨਰੇਗਾ ਮਜ਼ਦੂਰਾਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਨਾਲ ਧੱਕਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਦੋ ਮੁਲਾਜ਼ਮਾਂ ਨੂੰ ਜ਼ਬਰਦਸਤੀ ਬਦਲਿਆ ਜਾ ਰਿਹਾ ਹੈ। ਜਿੰਨਾ ਲਈ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉੱਪਰ ਇਲਜ਼ਾਮ ਲਗਾਏ ਹਨ ਜਿਸ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕੀਤਾ ਗਿਆ ਹੈ।