ਮੋਰਿੰਡਾ: ਪੰਜਾਬ ਸਰਕਾਰ ਦਿੱਲੀ ਤੋਂ ਚੱਲ ਰਹੀ ਹੈ: ਚਰਨਜੀਤ ਸਿੰਘ ਚੰਨੀ ਦੇ ਵੱਡੇ ਇਲਜ਼ਾਮ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਹਨਾਂ ਦਾ ਦਾਅਵਾ ਹੈ ਕਿ ਪੰਜਾਬ ਦੀ ਵਾਗਡੋਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਵਿੱਚ ਨਹੀਂ, ਸਗੋਂ ਦਿੱਲੀ ਤੋਂ ਆਏ ਲੋਕਾਂ ਦੇ ਹੱਥ ਵਿੱਚ ਹੈ ਜੋ ਮੁੱਖ ਮੰਤਰੀ ਤੋਂ ਵੀ ਵੱਧ ਤਨਖਾਹਾਂ ਲੈ ਰਹੇ ਹਨ।