ਮੋਗਾ: ਮੋਗਾ-ਅੰਮ੍ਰਿਤਸਰ ਰੋਡ ’ਤੇ ਤੇਜ਼ ਰਫ਼ਤਾਰ ਬੱਸ ਨੇ ਕਾਰ ਨੂੰ ਟੱਕਰ ਮਾਰੀ, 2 ਨੌਜਵਾਨ ਜ਼ਖ਼ਮੀ
ਮੋਗਾ-ਅੰਮ੍ਰਿਤਸਰ ਰੋਡ ’ਤੇ ਬੱਸ ਅਤੇ ਕਾਰ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ। ਕਾਰ ਦੇ ਏਅਰਬੈਗ ਖੁੱਲ੍ਹਣ ਨਾਲ ਉਹਨਾਂ ਦੀ ਜਾਨ ਬਚੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ।