ਸੁਲਤਾਨਪੁਰ ਲੋਧੀ: ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਆਪਣੀ ਮੰਗਾਂ ਨੂੰ ਲੈ ਕੇ ਮਹੀਵਾਲ ਤੇ ਆਹਲੀ ਕਲਾਂ 'ਚ ਕੀਤਾ ਪ੍ਰਦਰਸ਼ਨ
ਕਿਸਾਨ ਮਜ਼ਦੂਰ ਸਘਰੰਸ਼ ਕਮੇਟੀ ਪੰਜਾਬ ਜਿਲਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਦੇ ਦਿਸ਼ਾ-ਨਿਰਦੇਸ਼ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੰਗਠਨ ਸਕੱਤਰ ਸ਼ੇਰ ਸਿੰਘ ਮਹੀਵਾਲ ਨੇ ਪਿੰਡ ਮਹੀਵਾਲ ਤੇ ਜੋਨ ਬਾਬਾ ਬੀਰ ਸਿੰਘ ਸਕੱਤਰ ਰਛਪਾਲ ਸਿੰਘ ਆਹਲੀ ਨੇ ਪਿੰਡ ਆਹਲੀ ਕਲਾਂ ਚ ਕੇਂਦਰ ਤੇ ਹਰਿਆਣਾ ਸਰਕਾਰ ਖਿਲਾਫ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਭਾਜਪਾ ਦੇ ਕਿਸੇ ਵੀ ਆਗੂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ।