ਰੂਪਨਗਰ: ਨਗਰ ਕੌਂਸਲ ਅਨੰਦਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਤੋਂ ਬਾਅਦ ਸ਼ਹਿਰ ਚੋਂ ਲੱਗੇ ਗੰਦਗੀ ਦੇ ਵੱਡੇ ਵੱਡੇ ਢੇਰ
ਇਤਿਹਾਸਿਕ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਿੱਥੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਚੋਂ ਸੰਗਤਾਂ ਗੁਰੂ ਘਰ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਉਕਤ ਨਗਰੀ ਚੋਂ ਸਫਾਈ ਕਰਮਚਾਰੀਆਂ ਦੇ ਹੜਤਾਲ ਤੇ ਚਲ ਜਾਣ ਤੋਂ ਬਾਅਦ ਸ਼ਹਿਰ ਅੰਦਰ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਹੋਏ ਪਏ ਹਨ ਜਿਸ ਨੂੰ ਲੈ ਕੇ ਸਥਾਨਕ ਲੋਕਾਂ ਨੇ ਸਰਕਾਰ ਤੋਂ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ