ਫਰੀਦਕੋਟ: ਭੋਲੂਵਾਲਾ ਰੋਡ ਤੇ 19 ਸਕੂਲੀ ਵਿਦਿਆਰਥੀਆਂ ਨੂੰ ਲਿਜਾ ਰਹੇ ਆਟੋ ਦਾ ਟਰੈਫਿਕ ਪੁਲਿਸ ਨੇ ਕੱਟਿਆ ਚਲਾਨ, ਮਾਪਿਆਂ ਨੂੰ ਜਾਗਰੂਕ ਰਹਿਣ ਦੀ ਅਪੀਲ
ਐਸਐਸਪੀ ਡਾਕਟਰ ਪ੍ਰਗਿਆ ਜੈਨ ਦੇ ਦਿਸ਼ਾ ਨਿਰਦੇਸ਼ਾਂ ਤੇ ਟਰੈਫਿਕ ਪੁਲਿਸ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲ ਵਹੀਕਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਤਹਿਤ ਜਿਲ੍ਹਾ ਟਰੈਫਿਕ ਪੁਲਿਸ ਦੇ ਇੰਚਾਰਜ ਐਸਆਈ ਵਕੀਲ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਆਟੋ ਜਿਸ ਵਿੱਚ 19 ਬੱਚੇ ਬੈਠੇ ਸਨ, ਨੂੰ ਰੋਕਿਆ ਅਤੇ ਉਸਦਾ ਚਲਾਨ ਕੱਟਿਆ। ਇਸ ਮਾਮਲੇ ਵਿੱਚ ਟਰੈਫਿਕ ਪੁਲਿਸ ਨੇ ਮਾਪਿਆਂ ਨੂੰ ਵੀ ਜਾਗਰੂਕ ਰਹਿਣ ਦੀ ਅਪੀਲ ਕੀਤੀ ਹੈ।