ਜਗਰਾਉਂ: ਜਗਰਾਉਂ ਮੰਡੀ ਪਹੁੰਚੇ ਮੰਤਰੀ ਲਾਲ ਚੰਦ ਕਟਾਰੂ ਚੱਕ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਫੂਡ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਜਗਰਾਉਂ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।