ਸੰਗਰੂਰ: ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ 'ਚ ਨਸ਼ਾ ਤਸਕਰੀ ਤੇ ਗੈਰ ਕਾਨੂੰਨੀ ਬਿਕਰੀ ਨੂੰ ਠੱਲ ਪਾਉਣ ਦੇ ਵਧੀਕ ਡਿਪਟੀ ਕਮਿਸ਼ਨਰ ਨੇ ਦਿੱਤੇ ਹੁਕਮ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਿਆਂ ਦੀ ਮੁਕੰਮਲ ਰੋਕਥਾਮ ਲਈ ਸਖਤ ਕਦਮ ਚੁੱਕੇ ਜਾਣ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬੰਸਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੈ |