ਥਾਣਾ ਚਾਟੀਵਿੰਡ ਦੀ ਪੁਲਿਸ ਨੇ ਪਿੰਡ ਚੱਬਾ ਸੜਕ ਦੇ ਮੋੜ ਤੇ ਨਾਕਾਬੰਦੀ ਦੌਰਾਨ ਨਸ਼ੇ ਦਾ ਕਾਰੋਬਾਰ ਕਰਨ ਵਾਲਾ ਆਰੋਪੀ ਗੁਰਜੀਤ ਸਿੰਘ ਉਰਫ ਸਾਕਾ ਪੁੱਤਰ ਕਰਮ ਸਿੰਘ ਵਾਸੀ ਮੰਡਿਆਲਾ ਨੂੰ 40 ਗ੍ਰਾਮ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਉਕਤ ਆਰੋਪੀ ਦੇ ਵਿਰੁੱਧ ਬੀਤੀ ਸ਼ਾਮ ਬੁੱਧਵਾਰ ਨੂੰ NDPS ਐਕਟ ਦੇ ਅਧੀਨ ਕੇਸ ਦਰਜ ਕਰ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।