ਮੁਕਤਸਰ: ਪਿੰਡ ਸੰਗੂਧੌਣ ਵਿਖੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਤਹਿਤ ਮੁਕਤਸਰ ਪੁਲਿਸ ਵੱਲੋਂ ਖੇਡ ਟੂਰਨਾਮੈਂਟ ਦੀ ਸ਼ੁਰੂਆਤ
ਸ਼੍ਰੀ ਮੁਕਤਸਰ ਸਾਹਿਬ ਵਿਖੇ ਨਸ਼ਾ ਮੁਕਤ ਪੰਜਾਬ ਦੇ ਸੰਕਲਪ ਤਹਿਤ ਮੁਕਤਸਰ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਸ਼ਾਮਿਲ ਹੋਣ ਦਾ ਸੁਨੇਹਾ ਦਿੰਦੇ ਹੋਏ ਪਿੰਡ ਸੰਗੂਧੌਣ ਵਿਖੇ ਵਾਲੀਵਾਲ ਸ਼ੂਟਿੰਗ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪੁਲਿਸ ਦੇ ਪੀਆਰਓ ਵਿਭਾਗ ਨੇ ਸ਼ਾਮ 4 ਵਜ਼ੇ ਇਹ ਜਾਣਕਾਰੀ ਦਿੱਤੀ।ਐਸਐਸਪੀ ਤੁਸ਼ਾਰ ਗੁਪਤਾ ਵੱਲੋਂ ਸਵੇਰ ਵੇਲੇ ਇਸ ਖੇਡ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ।