ਨੂਰਮਹਿਲ: ਕੋਈ ਨਹੀਂ ਨੂਰ ਮਹਿਲ ਨੇੜੇ ਪਿੰਡ ਬਹਿਣਾਪੁਰ ਵਿੱਚ 85 ਸਾਲਾ ਐਨਆਰਆਈ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੈਣਾਪੁਰ ਵਿੱਚ 85 ਸਾਲਾ ਐਨਆਰਆਈ ਸੇਵਾ ਸਿੰਘ ਪੁੱਤਰ ਮੋਹਨ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਦਿੱਤੀ ਹੈ। ਇਸ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦੇ ਹਨ ਤੇ ਇਹ 4 ਸਾਲ ਤੋਂ ਪਿੰਡ ਵਿੱਚ ਹੀ ਰਹਿ ਰਹੇ ਹਨ ਅਤੇ ਉਹਨਾਂ ਦੇ ਘਰ ਵਿੱਚ ਕੰਮ ਕਰਨ ਵਾਲੀ ਜਦੋਂ ਜਨਾਨੀ ਘਰੇ ਆਈ ਤਾਂ ਉਸਨੇ ਵੇਖਿਆ ਕਿ ਸੇਵਾ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਿੱਤੀ ਹੈ।