ਫਤਿਹਗੜ੍ਹ ਸਾਹਿਬ: ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ ਵੱਲੋਂ ਅਨਾਜ ਮੰਡੀਆਂ ਦਾ ਦੌਰਾ
ਐਸ.ਡੀ.ਐਮ ਬਸੀ ਪਠਾਣਾ ਹਰਵੀਰ ਕੌਰ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ ਤੇ ਝੋਨੇ ਦੀ ਖਰੀਦ ਲਈ ਕੀਤੇ ਸਰਕਾਰੀ ਇੰਤਜਾਮਾਂ ਦਾ ਨਿਰੀਖਣ ਕੀਤਾ। ਹਰਵੀਰ ਕੌਰ ਨੇ ਮੌਕੇ 'ਤੇ ਮੌਜੂਦ ਮਾਰਕੀਟ ਕਮੇਟੀ ਸਕੱਤਰਾਂ, ਫੂਡ ਇੰਸਪੈਕਟਰਾਂ ਨਾਲ ਗੱਲਬਾਤ ਕੀਤੀ ਅਤੇ ਝੋਨੇ ਦੀ ਖਰੀਦ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ਼ ਦਿੱਤੇ।