ਬਾਘਾ ਪੁਰਾਣਾ: ਪੇਂਡੂ ਮਜ਼ਦੂਰ ਯੂਨੀਅਨ ਵੱਲੋੰ ਪਿੰਡ ਵੈਰੋਕੇ ਵਿਖੇ ਪੰਜਾਬ ਸਰਕਾਰ ਦੇ ਖਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ
ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪੱਧਰੀ ਸੱਦੇ ਤਹਿਤ 11 ਮਾਰਚ ਨੂੰ ਪੇਂਡੂ ਮਜ਼ਦੂਰਾਂ ਵੱਲੋਂ ਰੇਲ ਰੋਕੋ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਨੂੰ ਰੋਕਣ ਦੇ ਵਾਸਤੇ ਪੰਜਾਬ ਪੁਲਿਸ ਵੱਲੋਂ ਮਜ਼ਦੂਰ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ। ਮੰਗਲਵਾਰ ਨੂੰ ਉਸ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਵੈਰੋਕੇ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।