ਅੰਮ੍ਰਿਤਸਰ 2: ਬਿਜਲੀ ਬੋਰਡ ਦੇ ਅਧਿਕਾਰੀ ਰਿਸ਼ਵਤਖੋਰੀ ਦੇ ਦੋਸ਼ਾਂ 'ਚ ਗ੍ਰਿਫ਼ਤਾਰ, ਵਿਜੀਲੈਂਸ ਦੀ ਵੱਡੀ ਕਾਰਵਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਬਿਜਲੀ ਚੋਰੀ ਦਾ ਡਰਾਵਾ ਦੇ ਕੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਬਿਜਲੀ ਬੋਰਡ ਦੇ ਤਤਕਾਲੀ ਐਸ.ਡੀ.ਓ. ਮਨਦੀਪ ਸਿੰਘ ਅਤੇ ਚਾਰ ਜੇ.ਈਜ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ 2018 ਵਿੱਚ ਸ਼ੁਰੂ ਹੋਈ ਇਨਕੁਆਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।