ਕੋਟਕਪੂਰਾ: ਮੁਖ ਅਨਾਜ ਮੰਡੀ ਸਮੇਤ 16 ਹੋਰ ਮੰਡੀਆਂ ਵਿੱਚ ਮਾਰਕੀਟ ਕਮੇਟੀ ਨੇ ਝੋਨੇ ਦੀ ਸਰਕਾਰੀ ਖਰੀਦ ਦੇ ਪ੍ਰਬੰਧ ਕੀਤੇ ਮੁਕੰਮਲ, ਸਕੱਤਰ ਨੇ ਦਿੱਤੀ ਜਾਣਕਾਰੀ
ਕੋਟਕਪੂਰਾ ਮਾਰਕੀਟ ਕਮੇਟੀ ਦੇ ਸਕੱਤਰ ਯੁਗਵੀਰ ਕੁਮਾਰ ਨੇ ਦੱਸਿਆ ਕਿ ਮਾਰਕੀਟ ਕਮੇਟੀ ਨੇ ਮੁੱਖ ਅਨਾਜ ਮੰਡੀ ਸਮੇਤ ਆਪਣੇ ਅਧੀਨ 16 ਹੋਰ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸਰਕਾਰ ਦੀ ਹਦਾਇਤਾਂ ਦੇ ਮੁਤਾਬਕ 16 ਸਤੰਬਰ ਯਾਨੀ ਕਿ ਅੱਜ ਤੋਂ ਮੰਡੀਆਂ ਵਿੱਚ ਖਰੀਦ ਦਾ ਕੰਮ ਸ਼ੁਰੂ ਕੀਤਾ ਜਾਣਾ ਸੀ ਲੇਕਿਨ ਅਜੇ ਤੱਕ ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਨਹੀਂ ਹੋਈ ਹੈ।