ਤਰਨਤਾਰਨ: ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ ਮਾਂ ਦੀ ਮੌਤ, ਧੀ ਜ਼ਖ਼ਮੀ
ਤਰਨਤਾਰਨ ਦੇ ਪਲਾ ਸੌਰ ਰੋਡ 'ਤੇ ਬੱਸ ਦੀ ਟੱਕਰ ਨਾਲ ਐਕਟਿਵਾ ਸਵਾਰ ਮਾਂ ਦੀ ਮੌਤ ਹੋ ਗਈ, ਜਦਕਿ ਧੀ ਜ਼ਖ਼ਮੀ ਹੈ। ਹਾਦਸੇ ਤੋਂ ਬਾਅਦ ਬੱਸ ਡਰਾਈਵਰ ਫ਼ਰਾਰ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।