ਰਾਜਪੁਰਾ: ਚਿਤਕਾਰਾ ਯੂਨੀਵਰਸਿਟੀ ਹੰਗਾਮਾ: ਪਟਿਆਲਾ ਪੁਲਿਸ ਵੱਲੋਂ ਇੱਕ ਹੋਰ ਗ੍ਰਿਫ਼ਤਾਰੀ
ਚਿਤਕਾਰਾ ਯੂਨੀਵਰਸਿਟੀ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਫਤਿਹਾਬਾਦ ਤੋਂ ਪਾਰਥ ਮਹਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਰਥ 'ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਤਿੰਨ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।