ਪਟਿਆਲਾ: ਰਜਿੰਦਰਾ ਹਸਪਤਾਲ ਦੇ ਹੋਸਟਲ ਵਿੱਚੋਂ ਚੋਰੀ ਕੀਤੇ ਛੇ ਲੈਪਟਾਪ ਦੇ ਨਾਲ ਇੱਕ ਵਿਅਕਤੀ ਨੂੰ ਪੁਲਿਸ ਨੇ ਕੀਤਾ ਕਾਬੂ
ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਹੋਸਟਲ ਦੇ ਵਿੱਚੋਂ ਛੇ ਲੈਪਟਾਪ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਪਟਿਆਲਾ ਦੇ ਪੁਲਿਸ ਨੇ ਗਿਰਫਤਾਰ ਕੀਤਾ । ਪੁਲਿਸ ਨੇ ਮੁਲਜ਼ਮ ਤੋਂ ਲੈਪਟਾਪ ਬਰਾਮਦ ਕਰ ਲਏ ਹਨ । ਫਿਲਹਾਲ ਉਕਤ ਵਿਅਕਤੀ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਪਾਸਿਓ ਹੋਰ ਵੀ ਪੁੱਛਗਿਛ ਕੀਤੀ ਜਾ ਰਹੀ ਹੈ ।