ਪਟਿਆਲਾ: ਰਾਜਪੁਰਾ ਕਲੋਨੀ ਨੇੜੇ ਪਰਿਵਾਰਕ ਕਲੇਸ਼ ਦੇ ਚੱਲਦਿਆਂ ਸਹੁਰੇ ਨੇ ਆਪਣੇ ਸਾਥੀ ਨਾਲ ਮਿਲ ਕੇ ਜਵਾਈ ਦੀ ਕੀਤੀ ਕੁੱਟਮਾਰ, ਪੁਲਿਸ ਨੇ ਕੀਤਾ ਮਾਮਲਾ ਦਰਜ
ਗੁਰਬਖਸ਼ ਕਲੋਨੀ ਨਿਵਾਸੀ ਬਚਿੱਤਰ ਸਿੰਘ ਨਾਮਕ ਵਿਅਕਤੀ ਦੀ ਘਰੇਲੂ ਕਲੇਸ਼ ਦੇ ਚੱਲਦਿਆਂ ਉਸ ਦੇ ਸਹੁਰੇ ਮੰਦਰ ਸਿੰਘ ਅਤੇ ਉਸਦੇ ਸਾਥੀ ਹਰਬੰਸ ਸਿੰਘ ਦੇ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਮਗਰੋਂ ਬਚਿੱਤਰ ਸਿੰਘ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸਦੇ ਸਹੁਰੇ ਮੰਦਰ ਸਿੰਘ ਅਤੇ ਹਰਬੰਸ ਸਿੰਘ ਵਾਸੀ ਪਿੰਡ ਲੱਖੇਵਾਲੀ ਜ਼ਿਲ੍ਹਾ ਮੁਕਤਸਰ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।