ਮੁਕਤਸਰ: ਬਰੀਵਾਲਾ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਅਤੇ ਗੈਰ ਕਾਨੂੰਨੀ ਹਥਿਆਰਾਂ ਨਾਲ ਕੀਤਾ ਕਾਬੂ- ਐਸਐਸਪੀ
ਸ਼੍ਰੀ ਮੁਕਤਸਰ ਸਾਹਿਬ ਦੀ ਬਰੀਵਾਲਾ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ 2 ਵਿਅਕਤੀਆਂ ਨੂੰ 120 ਗ੍ਰਾਮ ਹੈਰੋਇਨ, ਇੱਕ ਪਿਸਤੋਲ, ਪੰਜ ਕਾਰਤੂਸ ਅਤੇ ਕਰੇਟਾ ਕਾਰ ਸਮੇਤ ਗਿਰਫਤਾਰ ਕੀਤਾ। ਪੁਲਿਸ ਵੱਲੋਂ ਇਸ ਸਬੰਧੀ ਦੁਪਹਿਰ ਸਾਢੇ 3 ਵਜੇ ਪ੍ਰੈਸ ਨੋਟ ਜਾਰੀ ਕੀਤਾ ਗਿਆ।