ਮਜੀਠਾ: ਪਿੰਡ ਤਾਹਰਪੁਰਾ ਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਹਲਕਾ ਮਜੀਠਾ ਅਧੀਨ ਆਉਂਦੇ ਪਿੰਡ ਤਾਹਰਪੁਰਾ ਚ ਕਿਸਾਨ ਆਗੂ ਜਗੀਰ ਸਿੰਘ ਦੀ ਧਰਮ ਪਤਨੀ ਦਾ ਪਿਛਲੇ ਦਿਨੀ ਦੇਹਾਂਤ ਹੋ ਗਿਆ ਸੀ, ਅੱਜ ਉਹਨਾਂ ਦੇ ਗ੍ਰਹਿ ਅੰਤਿਮ ਅਰਦਾਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।