ਅਜਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਨੇ ਥਾਣਾ ਰਮਦਾਸ ਅੱਗੇ ਆਪਣੀਆਂ ਮੰਗਾ ਨੂੰ ਲੈਕੇ ਲਗਾਇਆ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਨੇ ਥਾਣਾ ਰਮਦਾਸ ਅੱਗੇ ਆਪਣੀਆਂ ਮੰਗਾ ਨੂੰ ਲੈਕੇ ਧਰਨਾ ਲਗਾ ਦਿੱਤਾ। ਇਸ ਸਬੰਧੀ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਦੇ ਸੂਬਾ ਆਗੂ ਕਸ਼ਮੀਰ ਸਿੰਘ ਨੇ ਕਿਹਾ, ਸਾਡੇ ਜੱਥੇਬੰਦੀ ਦੇ ਕੇਸਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਅਣਗੋਲਿਆ ਕੀਤਾ ਜਾ ਰਿਹਾ ਸੀ ਜਿਸ ਦੇ ਚਲਦਿਆਂ ਅੱਜ ਥਾਣਾ ਰਮਦਾਸ ਦਾ ਘਿਰਾਓ ਕੀਤਾ ਗਿਆ ਹੈ।