ਲਹਿਰਾ: ਲਹਿਰਾ ਦੇ ਬੀਕੇਯੂ ਉਗਰਾਹਾ ਦੇ ਦਫਤਰ ਵਿਖੇ ਜਿਲਾ ਜਨਰਲ ਸਕੱਤਰ ਬਹਾਦਰ ਸਿੰਘ ਨੇ ਕਿਹਾ 11 ਅਪ੍ਰੈਲ ਨੂੰ ਸਾਈਲੋ ਗੁਦਾਮ ਅੱਗੇ ਦਿੱਤਾ ਜਾਵੇਗਾ ਧਰਨਾ
Lehra, Sangrur | Apr 9, 2024 11 ਅਪ੍ਰੈਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਅੰਦਰ ਕਾਰਪੋਰੇਟ ਘਰਾਨਿਆਂ ਦੇ ਸਾਇਲੋ ਗੁਦਾਮਾ ਅੱਗੇ ਵੱਡੇ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਧਰਨੇ ਵੀ ਦਿੱਤੇ ਜਾਣਗੇ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲਾ ਜਨਰਲ ਸਕੱਤਰ ਬਹਾਦਰ ਸਿੰਘ ਭੁਟਾਲ ਨੇ ਪਿੰਡ ਇਕਾਈਆਂ ਦੇ ਪ੍ਰਧਾਨਾ ਤੇ ਜਨਰਲ ਸਕੱਤਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ