ਸੰਗਰੂਰ: ਗੁੱਜਰਾਂ ਵਿਖੇ ਮ੍ਰਿਤਕਾਂ ਦੇ ਪਰਿਵਾਰ ਨੂੰ 50-50 ਲੱਖ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ: ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਦਰਸ਼ਨ ਕਾਂਗੜਾ
ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਕਾਂਗੜਾ ਨੇ ਕਿਹਾ ਕਿ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋਣ ਤੇ 12 ਲੋਕਾਂ ਦੀ ਹਾਲਤ ਗੰਭੀਰ ਹੋਣ 'ਤੇ ਸਾਰੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਜਿਸ ਸਬੰਧੀ ਮਿਸ਼ਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।