ਫਾਜ਼ਿਲਕਾ: ਫਾਜ਼ਿਲਕਾ ਦੀ ਨਵੀਂ ਆਬਾਦੀ ਵਿੱਚ ਚੱਲੀ ਗੋਲੀ, ਇੱਕ ਵਿਅਕਤੀ ਜ਼ਖ਼ਮੀ, ਜਾਂਚ ਜਾਰੀ
ਫਾਜ਼ਿਲਕਾ ਦੀ ਨਵੀਂ ਆਬਾਦੀ ਵਿੱਚ ਬੀਤੀ ਰਾਤ ਗੋਲੀ ਚੱਲਣ ਨਾਲ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਐਸਪੀ ਨੇ ਮੌਕੇ ਦਾ ਜਾਇਜ਼ਾ ਲਿਆ ਹੈ। ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਅਜੇ ਤੱਕ ਗੋਲੀ ਚਲਾਉਣ ਵਾਲੇ ਦੀ ਪਛਾਣ ਨਹੀਂ ਹੋ ਸਕੀ ਹੈ।