ਅੰਮ੍ਰਿਤਸਰ 2: ਪੰਜਾਬੀ ਗਾਇਕ ਜਸਬੀਰ ਜੱਸੀ ਦਰਬਾਰ ਸਾਹਿਬ ਵਿਖੇ ਨਤਮਸਤਕ, ਹੜ ਪੀੜਤਾਂ ਲਈ ਰਾਹਤ ਦੀ ਅਰਦਾਸ ਕੀਤੀ
ਪੰਜਾਬੀ ਗਾਇਕ ਜਸਬੀਰ ਜੱਸੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਹੜ ਪੀੜਤਾਂ ਲਈ ਅਰਦਾਸ ਕੀਤੀ। SGPC ਸਕੱਤਰ ਪ੍ਰਤਾਪ ਸਿੰਘ ਨਾਲ ਮੁਲਾਕਾਤ ਦੌਰਾਨ ਜੱਸੀ ਨੇ ਹੜ ਪ੍ਰਭਾਵਿਤ ਪਿੰਡਾਂ ਦੀ ਹਕੀਕਤ ਸਾਂਝੀ ਕੀਤੀ ਤੇ ਰਾਹਤ ਕਾਰਜ ਤੇਜ਼ ਕਰਨ ਦੀ ਲੋੜ ਦੱਸੀ। ਉਨ੍ਹਾਂ ਕਿਹਾ ਕਿ ਹੁਣ ਅਸਲੀ ਜੰਗ ਘਰਾਂ ਦੇ ਮੁੜ ਨਿਰਮਾਣ ਅਤੇ ਪੀੜਤਾਂ ਦੇ ਪੁਨਰਵਾਸ ਦੀ ਹੈ।