ਪਾਤੜਾਂ: ਮਾਰਕੀਟ ਕਮੇਟੀ ਪਾਤੜਾਂ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧ - ਅਮਨਦੀਪ ਸਿੰਘ, ਸਕੱਤਰ ਮਾਰਕੀਟ ਕਮੇਟੀ
ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਪਾਤੜਾਂ ਦੀ ਅਨਾਜ ਮੰਡੀ ਵਿਖੇ ਮਾਰਕੀਟ ਕਮੇਟੀ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਮਾਰਕੀਟ ਕਮੇਟੀ ਦੇ ਸੈਕਟਰੀ ਅਮਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸਰਕਾਰੀ 4 ਖਰੀਦ ਏਜੰਸੀਆਂ ਨੂੰ ਅਲਾਟਮੈੰਟ ਕੀਤੀ ਜਾ ਚੁੱਕੀ ਹੈ।