ਬਾਘਾ ਪੁਰਾਣਾ: ਬਾਘਾ ਪੁਰਾਣਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਚਾਰ ਵਿਅਕਤੀਆਂ ਖਿਲਾਫ 8 ਲੱਖ 15,500 ਰੁਪਏ ਦੀ ਠੱਗੀ ਮਾਰਨ ਤਹਿਤ ਮਾਮਲਾ ਕੀਤਾ ਦਰਜ
ਬਾਘਾ ਪੁਰਾਣਾ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਫਿਰੋਜ਼ਪੁਰ ਦੇ ਰਹਿਣ ਵਾਲੇ ਵਿਅਕਤੀ ਦੇ ਬਿਆਨਾਂ ਦੇ ਅਧਾਰ 'ਤੇ ਵਿਦੇਸ਼ ਭੇਜਣ ਦੇ ਨਾਂ 'ਤੇ 8 ਲੱਖ 15,500 ਦੀ ਠੱਗੀ ਮਾਰਨ ਤਹਿਤ ਕੇਸ ਦਰਜ ਕਰ ਕਾਰਵਾਈ ਸ਼ੁਰੂ ਕੀਤੀ ਗਈ ਹੈ।